ਮੁੱਖ ਮੰਤਰੀ ਦੀ ਟਾਂਡਾ ਫੇਰੀ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਪਰਮਜੀਤ ਸਿੰਘ ਭੁੱਲਾ ਬਾਠ ਘਰ ਵਿਚ ਨਜ਼ਰਬੰਦ
ਟਾਂਡਾ ਉੜਮੁੜ, (ਹੁਸ਼ਿਆਰਪੁਰ), 15 ਅਪ੍ਰੈਲ (ਭਗਵਾਨ ਸਿੰਘ ਸੈਣੀ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਟਾਂਡਾ ਵਿਖੇ ਹੋ ਰਹੀ ਰੈਲੀ ਦੇ ਮੱਦੇਨਜ਼ਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਬਾਠ ਨੂੰ ਪੁਲਿਸ ਵਲੋਂ ਉਨ੍ਹਾਂ ਦੇ ਘਰ ਵਿਚ ਨਜ਼ਰਬੰਦ ਕੀਤਾ ਗਿਆ ਅਤੇ ਗੜ੍ਹਦੀਵਾਲਾ ਤੋਂ ਪੁਰਾਣੀ ਪੈਨਸ਼ਨ ਬਹਾਲੀ ਦੇ ਆਗੂ ਕੋ ਕਨਵੀਨਰ ਪ੍ਰਿੰਸ ਪਲਿਆਲ ਨੂੰ ਉਸ ਦੇ ਘਰ ਤੋਂ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ। ਇਸ ਤੋਂ ਇਲਾਵਾ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੂੰ ਵੀ ਨਜ਼ਰਬੰਦ ਕੀਤਾ ਗਿਆ ਹੈ।
ਸਥਾਨਕ ਲੋਕਾਂ ਅਤੇ ਸਮਾਜਿਕ ਸੰਗਠਨਾਂ ਨੇ ਇਸ ਕਾਰਵਾਈ ਨੂੰ ਲੋਕਤੰਤਰ ਦੇ ਮੂਲ ਸਿਧਾਂਤਾਂ ਦੇ ਵਿਰੁੱਧ ਦੱਸਿਆ। ਉਨ੍ਹਾਂ ਦਾ ਕਹਿਣਾ ਹੈ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਂਤੀ ਪੂਰਨ ਪ੍ਰਦਰਸ਼ਨ ਕਰਨਾ ਹਰ ਨਾਗਰਿਕ ਦਾ ਸੰਵਿਧਾਨਕ ਅਧਿਕਾਰ ਹੈ ਦੂਜੇ ਪਾਸੇ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਪੱਖ ਤੋਂ ਇਹ ਕਦਮ ਚੁੱਕਣ ਦੀ ਗੱਲ ਕਹੀ ਜਾ ਰਹੀ ਹੈ ਤਾਂ ਜੋ ਕਾਨੂੰਨ ਵਿਵਸਥਾ ਬਣੀ ਰਹੇ। ਹਾਲਾਂਕਿ ਇਸ ਮਾਮਲੇ ਨੇ ਇਲਾਕੇ ਵਿਚ ਰਾਜਨੀਤਕ ਗਰਮੀ ਨੂੰ ਹੋਰ ਵਧਾ ਦਿੱਤਾ ਹੈ।
;
;
;
;
;
;
;
;