ਫ਼ਤਹਿਗੜ੍ਹ ਸਾਹਿਬ ਬੱਸ ਹਾਦਸਾ: ਮੁੱਖ ਮੰਤਰੀ ਮਾਨ ਵਲੋਂ ਦੁੱਖ ਪ੍ਰਗਟ
ਚੰਡੀਗੜ੍ਹ, 15 ਅਪ੍ਰੈਲ- ਫ਼ਤਹਿਗੜ੍ਹ ਵਿਚ ਵਾਪਰੇ ਬੱਸ ਹਾਦਸੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਇਕ ਪੋਸਟ ਸਾਂਝੀ ਕਰਕੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਤੋਂ ਦਰਸ਼ਨ ਕਰਕੇ ਪਰਤ ਰਹੇ ਸ਼ਰਧਾਲੂਆਂ ਦੀ ਬੱਸ ਪਲਟਣ ਦੀ ਬੇਹੱਦ ਦੁਖਦਾਈ ਖ਼ਬਰ ਮਿਲੀ। ਇਸ ਭਿਆਨਕ ਹਾਦਸੇ ਵਿਚ 6 ਸ਼ਰਧਾਲੂਆਂ ਦੀ ਜਾਨ ਚਲੇ ਜਾਣ ਦਾ ਸੁਣ ਕੇ ਮਨ ਨੂੰ ਬਹੁਤ ਡੂੰਘੀ ਠੇਸ ਪਹੁੰਚੀ ਹੈ। ਪਰਮਾਤਮਾ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ੇ ਅਤੇ ਪਿੱਛੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਦੇਵੇ। ਪ੍ਰਸ਼ਾਸਨ ਨੂੰ ਹਦਾਇਤ ਕੀਤੀ ਗਈ ਹੈ ਕਿ ਜ਼ਖ਼ਮੀਆਂ ਦੇ ਇਲਾਜ ਵਿਚ ਕੋਈ ਕਮੀ ਨਾ ਆਉਣ ਦਿੱਤੀ ਜਾਵੇ। ਮੁਸ਼ਕਿਲ ਦੇ ਇਸ ਸਮੇਂ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਉਣ ਵਾਲੇ ਸਥਾਨਕ ਲੋਕਾਂ ਦਾ ਬਹੁਤ ਧੰਨਵਾਦ।
ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿਚ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ। ਵਾਹਿਗੁਰੂ ਮਿਹਰ ਕਰੇ।
;
;
;
;
;
;
;
;