ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਨੇ ਟੋਲ ਪਲਾਜ਼ਾ ਨਿੱਝਰਪੁਰਾ ਕੀਤਾ ਟੋਲ ਮੁਕਤ
ਜੰਡਿਆਲਾ ਗੁਰੂ (ਅੰਮ੍ਰਿਤਸਰ), 15 ਅਪ੍ਰੈਲ (ਪ੍ਰਮਿੰਦਰ ਸਿੰਘ ਜੋਸਨ) ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲਾਡੀ, ਸੂਬਾ ਜਨਰਲ ਸਕੱਤਰ ਸੁਖਜੀਤ ਸਿੰਘ, ਸੂਬਾ ਸੀਨੀਅਰ ਮੀਤ ਪ੍ਰਧਾਨ ਰਾਜਵੰਤ ਸਿੰਘ ਖ਼ਾਲਸਾ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਸ. ਮੰਗਲ ਸਿੰਘ ਰਾਮਪੁਰਾ, ਸਰਬਜੀਤ ਸਿੰਘ ਸਰਪੰਚ ਸੂਬਾ ਕਮੇਟੀ ਮੈਂਬਰ ਵਲੋਂ ਕੇਂਦਰ ਸਰਕਾਰ ਦੀ ਕੈਸ਼ਲੈਸ ਟੋਲ ਪ੍ਰਣਾਲੀ ਦੇ ਖਿਲਾਫ਼ ਤਿੱਖਾ ਵਿਰੋਧ ਕਰਦਿਆਂ ਟੋਲ ਪਲਾਜ਼ਾ ਨਿੱਝਰਪੁਰਾ ਨੂੰ ਤਿੰਨ-ਘੰਟਿਆਂ ਲਈ ਟੋਲ ਮੁਕਤ ਕੀਤਾ ਗਿਆ ਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।
ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਵਲੋਂ ਲਾਗੂ ਕੀਤੀ ਗਈ ਇਹ ਨੀਤੀ ਜ਼ਮੀਨੀ ਹਕੀਕਤਾਂ ਨਾਲ ਮੇਲ ਨਹੀਂ ਖਾਂਦੀ ਅਤੇ ਇਸ ਨਾਲ ਆਮ ਜਨਤਾ ਅਤੇ ਟੋਲ ਕਰਮਚਾਰੀਆਂ ਨੂੰ ਗੰਭੀਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਯੂਨੀਅਨ ਅਨੁਸਾਰ ਦੇਸ਼ ਦੇ ਵੱਡੇ ਹਿੱਸੇ ਦੇ ਲੋਕ ਅਜੇ ਵੀ ਕੈਸ਼ ‘ਤੇ ਨਿਰਭਰ ਹਨ ਅਤੇ ਬਹੁਤ ਸਾਰੇ ਲੋਕ ਯੂ. ਪੀ. ਆਈ., ਨੈੱਟ ਬੈਂਕਿੰਗ ਅਤੇ ਗੂਗਲ ਪੇ, ਵਰਗੀਆਂ ਡਿਜੀਟਲ ਸਹੂਲਤਾਂ ਦਾ ਇਸਤੇਮਾਲ ਨਹੀਂ ਕਰਦੇ। ਇਸ ਤੋਂ ਇਲਾਵਾ ਸਰਵਰ ਡਾਊਨ ਅਤੇ ਨੈੱਟਵਰਕ ਸਮੱਸਿਆਵਾਂ ਕਾਰਨ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਅਤੇ ਲੋਕਾਂ ਨੂੰ ਖੱਜਲ-ਖਵਾਰੀ ਦਾ ਸਾਹਮਣਾ ਕਰਨਾਂ ਪੈਂਦਾ ਹੈ । ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਕੈਸ਼ਲੈਸ ਟੋਲ ਪ੍ਰਣਾਲੀ ਨੂੰ ਤੁਰੰਤ ਰੱਦ ਕੀਤਾ ਜਾਵੇ, ਟੋਲ ਪਲਾਜਿਆਂ ਤੇ ਕੈਸ਼ ਅਤੇ ਡਿਜੀਟਲ ਦੋਵਾਂ ਦਾ ਭੁਗਤਾਨ ਦੀ ਸਹੂਲਤ ਲਾਜ਼ਮੀ ਕੀਤੀ ਜਾਵੇ, ਟੋਲ ਕਰਮਚਾਰੀ ਦੀ ਸੁਰੱਖਿਆ ਲਈ ਪੁਲਿਸ ਸਹਾਇਤਾ ਦੇ ਪੱਕੇ ਪ੍ਰਬੰਧ ਕੀਤੇ ਜਾਣ ਚਾਹੀਦੇ ਹਨ ।
;
;
;
;
;
;
;