ਸਰਹੱਦੀ ਪਿੰਡ ਡੱਲੇਕੇ ਤੋਂ ਕਰੋੜਾਂ ਦੀ ਹੈਰੋਇਨ ਤੇ ਡਰੋਨ ਬਰਾਮਦ
ਚੋਗਾਵਾਂ/ਅੰਮ੍ਰਿਤਸਰ ,15 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ)-ਮਾਣਯੋਗ ਮੁੱਖ ਮੰਤਰੀ ਪੰਜਾਬ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ" ਤਹਿਤ ਮਾਣਯੋਗ ਡੀ.ਜੀ.ਪੀ. ਪੰਜਾਬ ਦੀਆਂ ਹਿਦਾਇਤਾਂ ਅਨੁਸਾਰ ਐਸ.ਐਸ.ਪੀ. ਦਿਹਾਤੀ ਅੰਮ੍ਰਿਤਸਰ ਡੀ.ਐਸ.ਪੀ. ਰਾਜਾਸਾਂਸੀ ਦੀ ਅਗਵਾਈ ਹੇਠ ਥਾਣਾ ਲੋਪੋਕੇ ਦੀ ਪੁਲਿਸ ਵਲੋਂ ਪਾਕਿਸਤਾਨੀ ਡਰੋਨ ਤੇ 1 ਕਿੱਲੋ 80 ਗ੍ਰਾਮ ਹੈਰੋਇਨ ਬਰਾਮਦ ਕਰਨ ਵਿਚ ਸਫਲਤਾ ਹਾਸਿਲ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਚੌਕੀ ਕੱਕੜ ਦੇ ਏ.ਐਸ.ਆਈ. ਮੁਖਤਿਆਰ ਸਿੰਘ, ਏ.ਐਸ. ਆਈ. ਬਲਦੇਵ ਸਿੰਘ ਤੇ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਡੱਲੇਕੇ ਮੌਜੂਦ ਸੀ। ਸਰਜੀਤ ਸਿੰਘ ਪਿੰਡ ਡੱਲੇਕੇ ਨੇ ਪੁਲਿਸ ਨੂੰ ਇਤਲਾਹ ਦਿੱਤੀ ਕਿ ਪਾਕਿਸਤਾਨੀ ਵਲੋਂ ਡਰੋਨ ਰਾਹੀਂ ਹੋਰੋਇਨ ਦੀ ਖੇਪ ਸੁੱਟੀ ਗਈ ਹੈ । ਪੁਲਿਸ ਵਲੋਂ ਮੌਕੇ ਤੋਂ ਪਾਕਿਸਤਾਨੀ ਡਰੋਨ ਤੇ ਇਕ ਪੀਲੇ ਰੰਗ ਦਾ ਪੈਕਟ ਬਰਾਮਦ ਕੀਤਾ ਗਿਆ , ਜਿਸ ਨੂੰ ਖੋਲ੍ਹਣ 'ਤੇ 1 ਕਿੱਲੋ 80 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸ ਦੀ ਅੰਤਰਰਾਸ਼ਟਰੀ ਕੀਮਤ ਕਰੋੜਾਂ ਰੁਪਏ ਬਣਦੀ ਹੈ। ਇਸ ਸੰਬੰਧੀ ਪੁਲਿਸ ਥਾਣਾ ਲੋਪੋਕੇ ਵਿਖੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ 21ਸੀ/29/25.61./85 ਐਨਡੀਪੀਐਸ ਐਕਟ 25,26,26 ਏਅਰ ਕਰਾਫਟ ਅਧੀਨ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
;
;
;
;
;
;
;