ਪੰਜਾਬ ਵਿਚ ਅੱਜ ਤੋਂ ਬਦਲੇਗਾ ਮੌਸਮ
ਚੰਡੀਗੜ੍ਹ, 16 ਅਪ੍ਰੈਲ- ਪੰਜਾਬ ਅਤੇ ਚੰਡੀਗੜ੍ਹ ਵਿਚ ਹਾਲ ਹੀ ਦੇ ਦਿਨਾਂ ਵਿਚ ਗਰਮੀ ਵੱਧ ਗਈ ਹੈ, ਪਰ ਅੱਜ ਤੋਂ ਮੌਸਮ ਫਿਰ ਬਦਲਣ ਵਾਲਾ ਹੈ। ਇਕ ਪੱਛਮੀ ਗੜਬੜੀ ਪਹਾੜਾਂ ਤੱਕ ਪਹੁੰਚ ਗਈ ਹੈ, ਜਿਸ ਨਾਲ ਅੱਜ ਪਠਾਨਕੋਟ, ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਕੁਝ ਇਲਾਕਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਇਸ ਸਮੇਂ ਦੌਰਾਨ ਤਾਪਮਾਨ ਵੱਧ ਰਹੇਗਾ। ਇਹ ਜਾਣਕਾਰੀ ਮੌਸਮ ਵਿਭਾਗ ਵਲੋਂ ਸਾਂਝੀ ਕੀਤੀ ਗਈ।
ਬੁੱਧਵਾਰ ਦੇ ਮੁਕਾਬਲੇ ਤਾਪਮਾਨ 1.3 ਡਿਗਰੀ ਵਧਿਆ ਹੈ, ਜੋ ਆਮ ਨਾਲੋਂ 2.6 ਡਿਗਰੀ ਵੱਧ ਹੈ। ਪਟਿਆਲਾ ਵਿਚ ਸਭ ਤੋਂ ਵੱਧ ਤਾਪਮਾਨ 38.3 ਡਿਗਰੀ ਦਰਜ ਕੀਤਾ ਗਿਆ, ਜਦੋਂ ਕਿ ਚੰਡੀਗੜ੍ਹ ਵਿਚ 36.8 ਡਿਗਰੀ ਦਰਜ ਕੀਤਾ ਗਿਆ।
ਮੌਸਮ ਵਿਭਾਗ ਦੇ ਅਨੁਸਾਰ ਇਕ ਪੱਛਮੀ ਗੜਬੜੀ ਅਤੇ ਇਕ ਚੱਕਰਵਾਤੀ ਸਰਕੂਲੇਸ਼ਨ ਮੌਜੂਦ ਹੈ। ਇਸ ਨਾਲ ਇਕ ਟ੍ਰੈਫ਼ ਬਣ ਗਿਆ ਹੈ, ਜਿਸ ਨਾਲ ਮੌਸਮ ਵਿਚ ਬਦਲਾਅ ਆਵੇਗਾ। ਇਸ ਨਾਲ ਸ਼ਾਮ ਤੱਕ ਕੁਝ ਜ਼ਿਲ੍ਹਿਆਂ ਵਿਚ ਬੱਦਲ ਛਾਏ ਰਹਿਣਗੇ, ਜਦੋਂ ਕਿ ਅੰਮ੍ਰਿਤਸਰ, ਪਠਾਨਕੋਟ ਅਤੇ ਹੁਸ਼ਿਆਰਪੁਰ ਵਿਚ ਇਕ-ਦੋ ਥਾਵਾਂ 'ਤੇ ਮੀਂਹ ਵੀ ਪੈ ਸਕਦਾ ਹੈ ਹਾਲਾਂਕਿ ਦਿਨ ਵੇਲੇ ਹਵਾਵਾਂ ਵੀ ਚੱਲਣਗੀਆਂ।
;
;
;
;
;
;
;
;
;