ਪੁਰਾਣੀ ਰੰਜਿਸ਼ ਕਾਰਨ ਗੋਲੀਆਂ ਮਾਰ ਕੇ ਨੌਜਵਾਨ ਦਾ ਕਤਲ
ਚੋਗਾਵਾਂ, (ਅੰਮ੍ਰਿਤਸਰ),16 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ)- ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਭੁੱਲਰ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ ਗੋਲੀਆਂ ਮਾਰ ਕੇ ਇਕ ਨੌਜਵਾਨ ਦਾ ਕਤਲ ਕਰ ਦੇਣ ਦੀ ਖ਼ਬਰ ਹੈ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮਲਕੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਮਨਜੀਤ ਸਿੰਘ ਪਿੰਡ ਸੌੜੀਆਂ ਦੀ ਗੁਰਸਾਹਿਬ ਸਿੰਘ ਰਣਧੀਰ ਸਿੰਘ, ਜਗਬੀਰ ਸਿੰਘ, ਹਰਪਾਲ ਸਿੰਘ ਤੇ ਹੋਰਨਾਂ ਨਾਲ ਪੁਰਾਣੀ ਰੰਜਿਸ਼ ਚੱਲਦੀ ਆ ਰਹੀ ਸੀ। ਬੀਤੀ ਰਾਤ ਮਨਜੀਤ ਸਿੰਘ ਪਿੰਡ ਭੁੱਲਰ ਵਿਖੇ ਦੁਕਾਨ ਦੇ ਬਾਹਰ ਬੈਠਾ ਸੀ। ਇਸੇ ਦੌਰਾਨ ਉਕਤ ਵਿਅਕਤੀ ਮੋਟਰਸਾਈਕਲਾਂ ’ਤੇ ਆਏ ਤੇ ਗੁਰਸਾਹਿਬ ਸਿੰਘ ਤੇ ਹਰਪਾਲ ਸਿੰਘ ਨੇ ਪਿਸਤੌਲ ਨਾਲ ਸਿੱਧੀਆਂ ਗੋਲੀਆਂ ਮਨਜੀਤ ਸਿੰਘ ’ਤੇ ਚਲਾ ਦਿੱਤੀਆਂ। ਚਾਰ ਗੋਲੀਆਂ ਲੱਗਣ ਨਾਲ ਮਨਜੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਸਥਾਨ ’ਤੇ ਥਾਣਾ ਲੋਪੋਕੇ ਦੀ ਪੁਲਿਸ ਪਹੁੰਚੀ। ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਅਜਨਾਲਾ ਭੇਜ ਦਿੱਤਾ ਗਿਆ। ਮ੍ਰਿਤਕ ਮਨਜੀਤ ਸਿੰਘ ਆਪਣੇ ਪਿਛੇ ਚਾਰ ਮਾਸੂਮ ਬੱਚੇ ਤੇ ਪਤਨੀ ਛੱਡ ਗਿਆ ਹੈ। ਇਸ ਸੰਬੰਧੀ ਪੁਲਿਸ ਥਾਣਾ ਲੋਪੋਕੇ ਵਿਖੇ ਗੁਰਸਾਹਿਬ ਸਿੰਘ, ਰਣਧੀਰ ਸਿੰਘ, ਜਗਬੀਰ ਸਿੰਘ, ਹਰਪਾਲ ਸਿੰਘ ਤੇ ਹੋਰਨਾਂ ਵਿਅਕਤੀਆਂ ਖ਼ਿਲਾਫ਼ ਧਾਰਾ 103, 351/3, 191/3, 190 ਬੀ.ਐਨ.ਐਸ. ਅਧੀਨ ਮੁਕੱਦਮਾ ਦਰਜ ਕਰਕੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਛਾਪੇਮਾਰੀ ਕੀਤੀ ਜਾ ਰਹੀ ਹੈ।
;
;
;
;
;
;
;
;
;