JALANDHAR WEATHER

ਬਰਨਾਲਾ ਦੇ ਤਿੰਨ ਵੱਡੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਬਰਨਾਲਾ, 16 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)- ਬਰਨਾਲਾ ਦੇ ਤਿੰਨ ਨਾਮੀ ਸਕੂਲਾਂ ਨੂੰ ਅੱਜ ਸਵੇਰੇ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈ.ਮੇਲ ਮਿਲਣ ਤੋਂ ਬਾਅਦ ਪੂਰੇ ਸ਼ਹਿਰ ਵਿਚ ਡਰ ਅਤੇ ਸਹਿਮ ਦਾ ਮਾਹੌਲ ਪੈਦਾ ਹੋ ਗਿਆ। ਇਹ ਧਮਕੀ ਟੰਡਨ ਇੰਟਰਨੈਸ਼ਨਲ ਸਕੂਲ, ਵਾਈ.ਐਸ. ਗਰੁੱਪ ਅਤੇ ਆਰਿਆ ਭੱਟ ਸਕੂਲ ਨੂੰ ਦਿੱਤੀ ਗਈ ਹੈ। ਟੰਡਨ ਸਕੂਲ ਦੇ ਐਮ.ਡੀ. ਨਹੀਂ ਦੱਸਿਆ ਕਿ ਸਕੂਲ ਦੀ ਈ.ਮੇਲ ਆਈ.ਡੀ. ਉੱਪਰ ਇਕ ਈ.ਮੇਲ ਪ੍ਰਾਪਤ ਹੋਈ ਸੀ, ਜਿਸ ਵਿਚ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਜਿਸ ਸੰਬੰਧੀ ਉਨ੍ਹਾਂ ਵਲੋਂ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ ਅਤੇ ਪੁਲਿਸ ਵਲੋਂ ਸਮੁੱਚੇ ਸਕੂਲ ਕੰਪਲੈਕਸ ਦੀ ਤਲਾਸ਼ੀ ਲਈ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ