ਬਿਹਾਰ ਦੇ ਮੁੱਖ ਮੰਤਰੀ ਸਮਰਾਟ ਚੌਧਰੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 16 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਬਿਹਾਰ ਦੇ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾ ਕਿਹਾ ਕਿ ਅੱਜ ਗੁਰੂ ਘਰ ਦੇ ਦਰਸ਼ਨ ਕਰਕੇ ਉਨ੍ਹਾਂ ਦੇ ਮਨ ਨੂੰ ਸ਼ਾਂਤੀ, ਊਰਜਾ ਅਤੇ ਜਨ ਸੇਵਾ ਲਈ ਨਵੀਂ ਪ੍ਰੇਰਣਾ ਮਿਲੀ ਹੈ।ਇਸ ਮੌਕੇ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਨੇ ਮੁੱਖ ਮੰਤਰੀ ਸਮਰਾਟ ਚੌਧਰੀ ਦਾ ਨਿੱਘਾ ਸੁਆਗਤ ਕੀਤਾ ਅਤੇ ਸਨਮਾਨ ਕੀਤਾ। ਇਸ ਮੌਕੇ ਕਮੇਟੀ ਦੇ ਅਹੁਦੇਦਾਰ ਗੁਰਵਿੰਦਰ ਸਿੰਘ, ਇੰਦਰਜੀਤ ਸਿੰਘ ਆਦਿ ਵੀ ਹਾਜ਼ਰ ਸਨ।
;
;
;
;
;
;
;
;
;