JALANDHAR WEATHER

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਵਿਚ ਕਣਕ ਦੀ ਖ਼ਰੀਦ ਲਈ ਢਿੱਲਾਂ ਮਨਜ਼ੂਰ- ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ

ਨਵੀਂ ਦਿੱਲੀ, 17 ਅਪ੍ਰੈਲ - ਕੇਂਦਰੀ ਖਪਤਕਾਰ ਮਾਮਲੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਟਵੀਟ ਕਰਕੇ ਕਿਹਾ ਕਿ ਬੇ-ਮੌਸਮੀ ਬਾਰਿਸ਼ ਕਾਰਨ ਕਣਕ ਦੀ ਖ਼ਰੀਦ ਵਿਚ ਢਿੱਲ ਦੇਣ ਲਈ ਬੇਨਤੀ 9 ਅਪ੍ਰੈਲ 2026 ਨੂੰ ਪ੍ਰਾਪਤ ਹੋਈ। ਇਸ ਤੋਂ ਤੁਰੰਤ ਬਾਅਦ 10 ਅਪ੍ਰੈਲ ਨੂੰ ਸਾਰੇ ਜ਼ਿਲ੍ਹਿਆਂ ਵਿਚ ਸਥਿਤੀ ਦਾ ਅੰਕਲਨ ਕਰਨ ਲਈ ਟੀਮਾਂ ਤਾਇਨਾਤ ਕੀਤੀਆਂ ਗਈਆਂ।

ਉਨ੍ਹਾਂ ਕਿਹਾ ਕਿ ਮੈਦਾਨੀ ਰਿਪੋਰਟਾਂ ਦੇ ਆਧਾਰ ’ਤੇ ਕੇਂਦਰ ਸਰਕਾਰ ਨੇ ਰਬੀ ਮਾਰਕੀਟਿੰਗ ਸੀਜ਼ਨ (RMS) 2026–27 ਦੌਰਾਨ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਵਿਚ ਕਣਕ ਦੀ ਖ਼ਰੀਦ ਲਈ ਢਿੱਲਾਂ ਮਨਜ਼ੂਰ ਕਰ ਦਿੱਤੀਆਂ ਹਨ। ਇਹ ਫੈਸਲਾ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਘਟਾਉਣ ਅਤੇ ਕਮਕ ਦੀ ਕਿਸੇ ਵੀ ਕਿਸਮ ਦੀ ਮਜ਼ਬੂਰੀ ਵਿਚ ਵਿਕਰੀ (ਡਿਸਟ੍ਰੈੱਸ ਸੇਲ) ਨੂੰ ਰੋਕਣ ਵਿਚ ਮਦਦਗਾਰ ਸਾਬਤ ਹੋਵੇਗਾ। ਇਹ ਢਿੱਲਾਂ RMS 2026–27 ਦੀ ਸ਼ੁਰੂਆਤ ਤੋਂ ਲਾਗੂ ਹੋਣਗੀਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ