JALANDHAR WEATHER

ਸਰਹੱਦ ਤੋਂ ਕਰੋੜਾਂ ਦੀ ਹੈਰੋਇਨ, ਡਰੋਨ ਤੇ 2 ਪਿਸਤੌਲ ਬਰਾਮਦ

ਚੋਗਾਵਾਂ/ਅੰਮ੍ਰਿਤਸਰ, 17 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ) - ਬੀ.ਓ.ਪੀ. ਰਾਣੀਆਂ ਦੇ ਜਵਾਨਾਂ ਵਲੋਂ ਸਰਹੱਦੀ ਪਿੰਡ ਰਾਣੀਆਂ ਤੋਂ ਇਕ ਪਾਕਿਸਤਾਨੀ ਡਰੋਨ, ਹੈਰੋਇਨ ਅਤੇ ਪਿੰਡ ਲੋਧੀ ਗੁੱਜਰ ਅਤੇ ਮੂਲੇਕੋਟ ਤੋਂ 2 ਪਿਸਤੌਲ ਬਰਾਮਦ ਕਰਨ ਦੀ %ਬਰ ਹੈ। ਜਾਣਕਾਰੀ ਅਨੁਸਾਰ ਸਰਹੱਦੀ ਪਿੰਡ ਰਾਣੀਆਂ ਵਿਖੇ ਕਿਸਾਨ ਵਲੋਂ ਦਿੱਤੀ ਸੂਚਨਾ ਦੇ ਅਧਾਰ 'ਤੇ ਖੇਤਾਂ ਵਿਚੋਂ ਇਕ ਛੋਟਾ ਡਰੋਨ, ਦੋ ਕਿਲੋ 290 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸੇ ਤਰ੍ਹਾਂ ਹੀ ਸਰਹੱਦੀ ਬੀਓਪੀ ਮੂਲੇਕੋਟ ਅਤੇ ਪਿੰਡ ਲੋਧੀ ਗੁੱਜਰ ਦੇ ਖੇਤਾਂ ਵਿਚੋਂ 2 ਪਿਸਤੌਲ ਬਰਾਮਦ ਹੋਏ। ਬੀਐਸਐਫ ਅਤੇ ਥਾਣਾ ਲੋਪੋਕੇ ਦੀ ਪੁਲਿਸ ਵਲੋਂ ਡਰੋਨ, ਹੈਰੋਇਨ ਤੇ ਪਿਸਤੌਲ ਕਬਜ਼ੇ ਵਿਚ ਲੈ ਕੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਇਸ ਸੰਬੰਧੀ ਪੁਲਿਸ ਥਾਣਾ ਲੋਪੋਕੇ ਵਿਖੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐਨ.ਡੀ.ਪੀ.ਐਸ., ਅਸਲਾ ਅਤੇ ਏਅਰ ਕਰਾਫਟ ਧਰਾਵਾਂ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ