JALANDHAR WEATHER

ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 18 ਅਪ੍ਰੈਲ (ਜਸਵੰਤ ਸਿੰਘ ਜੱਸ) - ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਆਪਣੀ ਅੰਮ੍ਰਿਤਸਰ ਫੇਰੀ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਦਰਸ਼ਨ ਕਰਨ ਉਪਰੰਤ ਉਨਾਂ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਉਹਨਾਂ ਲਈ ਬਹੁਤ ਭਾਗਾਂ ਵਾਲਾ ਦਿਨ ਹੈ ਕਿਉਂਕਿ ਅੱਜ ਦੂਜੇ ਪਾਤਸ਼ਾਹ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ ਤੇ ਇਸ ਪਾਵਨ ਮੌਕੇ ਗੁਰੂਘਰ ਵਿਚ ਹਾਜਰੀ ਲਗਾਉਣਾ ਆਪਣਾ ਵੱਡਾ ਸੁਭਾਗ ਸਮਝਦਾ ਹਾਂ। ਸ੍ਰੀ ਕਟਾਰੀਆ ਨੇ ਕਿਹਾ ਕਿ ਉਹ ਜਦੋਂ ਵੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਆਉਂਦੇ ਹਨ ਅਤੇ ਦੇਸ਼ ਅਤੇ ਪੰਜਾਬ ਦੀ ਸੁੱਖ ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕਰਦੇ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ