ਨਿੱਜੀ ਰਜਿਸ਼ ਦੇ ਚਲਦਿਆਂ ਹੋਏ ਝਗੜੇ 'ਚ ਗੋਲੀ ਚੱਲਣ ਕਾਰਨ ਇਕ ਦੀ ਮੌਤ, 3 ਜ਼ਖ਼ਮੀ
ਅੰਮ੍ਰਿਤਸਰ 19 ਅਪ੍ਰੈਲ (ਹਰਮਿੰਦਰ ਸਿੰਘ) - ਥਾਣਾ ਸੁਲਤਾਨਵਿੰਡ ਦੇ ਅਧੀਨ ਆਉਂਦੇ ਇਲਾਕੇ ਮੰਦਰ ਵਾਲਾ ਬਾਜ਼ਾਰ ਵਿਖੇ ਨਿੱਜੀ ਰਜਿਸ਼ ਦੇ ਚਲਦਿਆਂ ਹੋਏ ਝਗੜੇ 'ਚ ਗੋਲੀ ਚੱਲਣ ਕਾਰਨ ਇਕ ਵਿਅਕਤੀ ਦੀ ਮੌਤ ਅਤੇ ਤਿੰਨ ਹੋਰ ਦੇ ਜ਼ਖ਼ਮੀ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਉਕਤ ਘਟਨਾ ਤੇਜ਼ ਕਾਰ ਕੱਢਣ ਤੋਂ ਵਾਪਰੀ ਹੈ, ਜਿਸ ਦੌਰਾਨ ਜਸਕਰਨ ਸਿੰਘ ਟਮਾਟਰ ਨਾਮਕ ਵਿਅਕਤੀ ਵਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਗੋਲੀਆਂ ਚਲਾਈਆਂ ਗਈਆਂ। ਇਸ ਦੇ ਨਾਲ ਦਵਿੰਦਰ ਸਾਬ ਦੇ ਪੇਟ ਵਿਚ ਗੋਲੀ ਲੱਗਣ ਕਾਰਨ ਉਸਦੀ ਮੌਤ ਹੋ ਗਈ ਅਤੇ ਬਲਵਿੰਦਰ ਰਾਜਾ, ਅਰੁਣ ਅਤੇ ਅਜਮੇਰ ਸਿੰਘ ਨਾਮਕ ਵਿਅਕਤੀ ਜ਼ਖ਼ਮੀ ਹੋ ਗਏ।
;
;
;
;
;
;
;
;