ਕਾਂਗਰਸੀ ਆਗੂ ਮਨਜੀਤ ਸਿੰਘ ਸੇਠੀ ਨੂੰ ਸਦਮਾ-ਬੇਟੇ ਦਾ ਦਿਹਾਂਤ
ਜਲੰਧਰ, 20 ਅਪ੍ਰੈਲ (ਜਸਪਾਲ ਸਿੰਘ) - ਸੀਨੀਅਰ ਕਾਂਗਰਸੀ ਆਗੂ ਤੇ ਉਘੇ ਕਾਰੋਬਾਰੀ ਮਨਜੀਤ ਸਿੰਘ ਸੇਠੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਬੇਟੇ ਇੰਦਰਪ੍ਰੀਤ ਸਿੰਘ ਸੇਠੀ ਦਾ ਅੱਜ ਕੈਨੇਡਾ ਵਿਖੇ ਦਿਲ ਦਾ ਦੌਰਾ ਪੈਣ ਕਰਨ ਦਿਹਾਂਤ ਹੋ ਗਿਆ। ਇੰਦਰਪ੍ਰੀਤ ਸਿੰਘ ਸੇਠੀ (37) ਪਿਛਲੇ ਕਰੀਬ 10 ਸਾਲਾਂ ਤੋਂ ਆਪਣੇ ਪਰਿਵਾਰ ਸਮੇਤ ਕੈਨੇਡਾ ਵਿਖੇ ਰਹਿ ਕੇ ਕਾਰੋਬਾਰ ਕਰ ਰਹੇ ਸਨ ਤੇ ਅੱਜ ਆਪਣੇ ਦਫ਼ਤਰ ਵਿਖੇ ਹੀ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਉਹ ਆਪਣੇ ਪਿੱਛੇ ਪਤਨੀ ਤੇ ਦੋ ਛੋਟੇ-ਛੋਟੇ ਬੱਚੇ ਛੱਡ ਗਏ ਹਨ।
;
;
;
;
;
;
;