ਖੁਰਾਕ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਪਹੁੰਚੇ ਨਾਭਾ ਦੀ ਦਾਣਾ ਮੰਡੀ ਵਿਚ
ਨਾਭਾ, 20 ਅਪ੍ਰੈਲ (ਜਗਨਾਰ ਸਿੰਘ ਦੁਲੱਦੀ) - ਪੰਜਾਬ ਦੇ ਖੁਰਾਕ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਏਸ਼ੀਆ ਦੀ ਦੂਜੇ ਨੰਬਰ ਤੇ ਜਾਣੀ ਜਾਂਦੀ ਨਾਭਾ ਦੀ ਨਵੀਂ ਅਨਾਜ ਮੰਡੀ ਪਹੁੰਚੇ ਜਿੱਥੇ ਉਨ੍ਹਾਂ ਵਲੋਂ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਗੱਲਬਾਤ ਕਰਦੇ ਹੋਏ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਦਾਣਾ ਦਾਣਾ ਖ਼ਰੀਦ ਕਰਨ ਲਈ ਵਚਨਬੱਧ ਹੈ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਜੱਸੀ ਸੋਹੀਆਂ ਵਾਲਾ, ਤੇਜਿੰਦਰ ਸਿੰਘ ਖਹਿਰਾ ਡਾਇਰੈਕਟਰ ਪੰਜਾਬ ਯੂਥ ਡਿਵੈਲਪਮੈਂਟ ਬੋਰਡ,ਕਪਿਲ ਮਾਨ, ਪ੍ਰਧਾਨ ਕਰਮਜੀਤ ਸਿੰਘ ਅਲਹੌਰਾਂ, ਸਾਬਕਾ ਪ੍ਰਧਾਨ ਸੁਰਿੰਦਰ ਗੁਪਤਾ ਆਦਿ ਤੋਂ ਇਲਾਵਾ ਵੱਖ ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਮੌਜੂਦ ਸਨ।
;
;
;
;
;
;
;