JALANDHAR WEATHER

ਬੰਗਾਲ ਵਿਚ ਦਹਿਸ਼ਤ ਦਾ ਰਾਜ 4 ਮਈ ਨੂੰ ਖ਼ਤਮ ਹੋ ਜਾਵੇਗਾ - ਮੁੱਖ ਮੰਤਰੀ ਹਿਮੰਤ

ਤਾਮਲੁਕ (ਪੱਛਮੀ ਬੰਗਾਲ) , 20 ਅਪ੍ਰੈਲ - ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਪੱਛਮੀ ਬੰਗਾਲ ਸਰਕਾਰ ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਕਿ ਸੂਬੇ ਵਿਚ ਗੁੰਡਿਆਂ ਅਤੇ ਦਹਿਸ਼ਤ ਦਾ ਰਾਜ ਚੱਲ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ 4 ਮਈ ਤੋਂ ਬਾਅਦ ਸਥਿਤੀ ਬਦਲ ਜਾਵੇਗੀ। ਤਾਮਲੁਕ ਵਿਚ ਇਕ ਜਨਸਭਾ ਨੂੰ ਸੰਬੋਧਨ ਕਰਦਿਆਂ ਸਰਮਾ ਨੇ ਕਿਹਾ , ਪੂਰੇ ਬੰਗਾਲ ਵਿਚ ਗੁੰਡਿਆਂ ਅਤੇ ਦਹਿਸ਼ਤ ਦਾ ਰਾਜ ਹੈ ਜੋ 4 ਮਈ ਨੂੰ ਖ਼ਤਮ ਹੋਣ ਜਾ ਰਿਹਾ ਹੈ। ਅਸੀਂ ਗੁੰਡਿਆਂ ਅਤੇ ਅਪਰਾਧੀਆਂ ਨੂੰ ਕਹਾਂਗੇ ਕਿ ਉਹ ਪੁਲਿਸ ਸਟੇਸ਼ਨ ਆ ਕੇ ਆਤਮਸਮਰਪਣ ਕਰਨ। 4 ਮਈ ਤੋਂ ਬਾਅਦ ਉਨ੍ਹਾਂ ਨੂੰ ਬਚਾਉਣ ਵਾਲਾ ਕੋਈ ਨਹੀਂ ਹੋਵੇਗਾ।

ਅਸਾਮ ਦੇ ਮੁੱਖ ਮੰਤਰੀ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ 'ਤੇ ਔਰਤਾਂ ਦਾ ਨਿਰਾਦਰ ਕਰਨ ਦਾ ਵੀ ਇਲਜ਼ਾਮ ਲਾਇਆ। ਉਨ੍ਹਾਂ ਕਿਹਾ ਕਿ ਮਮਤਾ ਦੀਦੀ ਨੇ ਮਹਿਲਾ ਰਾਖਵਾਂਕਰਨ ਬਿੱਲ ਦਾ ਵਿਰੋਧ ਕਰਕੇ ਸਾਰੀਆਂ ਮਾਵਾਂ ਭੈਣਾਂ ਦਾ ਅਪਮਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਪੱਛਮੀ ਬੰਗਾਲ ਵਿਚ 23 ਅਪ੍ਰੈਲ ਅਤੇ 29 ਅਪ੍ਰੈਲ ਨੂੰ 2 ਪੜਾਵਾਂ ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਅਤੇ ਵੋਟਾਂ ਦੀ ਗਿਣਤੀ 4 ਮਈ ਨੂੰ ਹੋਵੇਗੀ। ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਕਿਹਾ ਕਿ ਬੰਗਾਲ ਵਿਚ ਭਾਜਪਾ ਦੀ ਲਹਿਰ ਚੱਲ ਰਹੀ ਹੈ ਅਤੇ ਲੋਕ ਭ੍ਰਿਸ਼ਟਾਚਾਰ ਤੇ ਤੁਸ਼ਟੀਕਰਨ ਦੇ ਖ਼ਿਲਾਫ਼ ਸੜਕਾਂ 'ਤੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਵਿਚ ਡਬਲ ਇੰਜਣ ਦੀ ਸਰਕਾਰ ਬਣੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ