JALANDHAR WEATHER

ਕੇਦਾਰਨਾਥ ਮੰਦਰ ਦੇ ਅੰਦਰ ਮੋਬਾਈਲ ਫ਼ੋਨ ਦੀ ਵਰਤੋਂ ’ਤੇ ਪੂਰੀ ਤਰ੍ਹਾਂ ਪਾਬੰਦੀ

ਦੇਹਰਾਦੂਨ, 21 ਅਪ੍ਰੈਲ- ਕੇਦਾਰਨਾਥ ਮੰਦਰ ਵਿਚ ਮੰਦਰ ਦੇ ਅੰਦਰ ਮੋਬਾਈਲ ਫ਼ੋਨ ਦੀ ਵਰਤੋਂ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਫ਼ੈਸਲਾ ਮੰਦਰ ਦੀ ਪਵਿੱਤਰਤਾ ਅਤੇ ਸ਼ਰਧਾਲੂਆਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦੇ ਹੋਏ ਲਿਆ ਗਿਆ ਹੈ। ਮੰਦਰ ਦੇ ਅੰਦਰ ਮੋਬਾਈਲ ਫੋਨ ਲੈ ਕੇ ਜਾਣਾ, ਫੋਟੋਆਂ ਜਾਂ ਵੀਡੀਓ ਲੈਣਾ ਅਤੇ ਰੀਲਾਂ ਰਿਕਾਰਡ ਕਰਨਾ ਸਖ਼ਤੀ ਨਾਲ ਮਨ੍ਹਾ ਕਰ ਦਿੱਤਾ ਗਿਆ ਹੈ। ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਸ਼ਰਧਾਲੂ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਇਹ ਜਾਣਕਾਰੀ ਮੰਦਰ ਕਮੇਟੀ ਮੈਂਬਰ ਵਿਨੀਤ ਪੋਸਤੀ ਵਲੋਂ ਸਾਂਝੀ ਕੀਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ