JALANDHAR WEATHER

ਮੋਟਰਸਾਈਕਲ ਤੇ ਬੱਸ ਦੀ ਭਿਆਨਕ ਟੱਕਰ, ਵਿਅਕਤੀ ਦੀ ਮੌਤ

ਜਲੰਧਰ, 21 ਅਪ੍ਰੈਲ (ਦਵਿੰਦਰ)- ਜਲੰਧਰ ਦੇ ਚੁਨਮੁਨ ਮਾਲ ਨੇੜੇ ਪੰਜਾਬ ਰੋਡਵੇਜ਼ ਦੀ ਬੱਸ ਅਤੇ ਇਕ ਬਾਈਕ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਬਾਈਕ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 54 ਸਾਲਾ ਜਸਵਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਨੱਥੂਚਾਹਲ ਦਾ ਰਹਿਣ ਵਾਲਾ ਸੀ। ਰਿਪੋਰਟਾਂ ਅਨੁਸਾਰ ਬੱਸ ਅਤੇ ਬਾਈਕ ਚੁਨਮੁਨ ਮਾਲ ਤੋਂ ਆ ਰਹੇ ਸਨ ਅਤੇ ਬੱਸ ਸਟੈਂਡ ਵੱਲ ਜਾ ਰਹੇ ਸਨ। ਚੌਰਾਹੇ ਨੂੰ ਪਾਰ ਕਰਦੇ ਸਮੇਂ ਦੋਵੇਂ ਵਾਹਨ ਟਕਰਾ ਗਏ।

ਹਾਦਸਾ ਇੰਨਾ ਭਿਆਨਕ ਸੀ ਕਿ ਬਾਈਕ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਰਾਹਗੀਰਾਂ ਦੇ ਅਨੁਸਾਰ ਬੱਸ ਨੰਬਰ ਪੀ.ਬੀ. 04 ਏ.ਏ. 7371 ਦੇ ਡਰਾਈਵਰ ਨੇ ਬਾਈਕ ਨੰਬਰ ਪੀ.ਬੀ. 09 Q 1716 ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਮੌਕੇ 'ਤੇ ਪਹੁੰਚੀ, ਬੱਸ ਅਤੇ ਬਾਈਕ ਨੂੰ ਕਬਜ਼ੇ ਵਿਚ ਲੈ ਲਿਆ ਅਤੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਬਾਈਕ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਗਈ ਹੈ। ਬੱਸ ਡਰਾਈਵਰ ਸੰਬੰਧੀ ਜਾਂਚ ਜਾਰੀ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ ਅਤੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰੱਖ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਰੋਡਵੇਜ਼ ਦੇ ਇਕ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਅਧਿਕਾਰੀ ਨੇ ਕਿਹਾ ਕਿ ਬੱਸ ਡਰਾਈਵਰ ਦੀ ਪਛਾਣ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ