ਲੁੱਟ ਖੋਹ ਦੀ ਯੋਜਨਾ ਬਣਾ ਰਹੇ 5 ਵਿਅਕਤੀ ਮਾਰੂ ਹਥਿਆਰਾਂ ਸਮੇਤ ਗ੍ਰਿਫਤਾਰ
ਜੈਤੋ (ਫ਼ਰੀਦਕੋਟ), 21 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਸਥਾਨਕ ਪੁਲਿਸ ਨੇ ਲੁੱਟ ਖੋਹ ਦੀ ਯੋਜਨਾ ਬਣਾ ਰਹੇ 5 ਵਿਅਕਤੀਆਂ ਨੂੰ ਮਾਰੂ ਹਥਿਆਰਾਂ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਇੰਸਪੈਕਟਰ ਨਵਪ੍ਰੀਤ ਸਿੰਘ ਮੁੱਖ ਅਫ਼ਸਰ ਥਾਣਾ ਜੈਤੋ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਸ਼ਮਸੇਰ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆ ਦੀ ਚੈਕਿੰਗ ਦੇ ਸੰਬੰਧ ਵਿਚ ਏਰੀਆ ਵਿਚ ਮੌਜੂਦ ਸੀ ਤਾ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਬਲਕਰਨ ਸਿੰਘ ਉਰਫ ਨਿੱਕਾ ਪੁੱਤਰ ਸਤਪਾਲ ਸਿੰਘ, ਪ੍ਰੀਤ ਸਿੰਘ ਉਰਫ਼ ਗਗਨਦੀਪ ਪੁੱਤਰ ਲਾਭ ਸਿੰਘ, ਅੰਮ੍ਰਿਤਪਾਲ ਸਿੰਘ ਉਰਫ ਕਾਕਾ ਪੁੱਤਰ ਜਗਰੂਪ ਸਿੰਘ , ਬੱਗਾ ਸਿੰਘ ਉਰਫ਼ ਬਿੱਟੂ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀਆਨ ਟਿੱਬੀ ਸਾਹਿਬ ਰੋਡ ਜੈਤੋ ਅਤੇ ਹਰਜਿੰਦਰ ਸਿੰਘ ਉਰਫ਼ ਗੋਰੀ ਪੁੱਤਰ ਜਸਵੀਰ ਸਿੰਘ ਵਾਸੀ ਬਾਬਾ ਜੀਵਨ ਸਿੰਘ ਨਗਰ ਜੈਤੋ ਜੁਰਮ ਕਰਨ ਦੇ ਆਦੀ ਹਨ, ਜੋ ਕੋਟਕਪੂਰਾ ਰੋਡ ਪਰ ਬਣੇ ਬੇਅਬਾਦ ਇੱਟਾਂ ਦੇ ਭੱਠੇ ਪਰ ਬੈਠੇ ਲੁੱਟਾਂ ਖੋਹਾਂ ਦੀ ਯੋਜਨਾ ਬਣਾ ਰਹੇ ਹਨ। ਪੁਲਿਸ ਪਾਰਟੀ ਵਲੋਂ ਤੁਰੰਤ ਕਾਰਵਾਈ ਕਰਦੇ ਹੋਏ ਮੌਕੇ ਪਰ ਪਹੁੰਚ ਕੇ ਉਕਤਾਨ ਸਾਰੇ ਦੋਸ਼ੀਆ ਨੂੰ ਮੌਕੇ ਪਰ ਕਾਬੂ ਕੀਤਾ ਗਿਆ। ਜਿਨ੍ਹਾਂ ਪਾਸੋਂ ਪੁਲਿਸ ਪਾਰਟੀ ਵਲੋਂ 1 ਕੁਹਾੜੀ, 3 ਲੋਹੇ ਦੀਆ ਰਾਡਾਂ ਅਤੇ 1 ਲੋਹੇ ਦੀ ਪਾਈਪ ਬਰਾਮਦ ਕੀਤੀ ਗਈ। ਇਸ ਸੰਬੰਧੀ ਥਾਣਾ ਜੈਤੋ ਵਿਖੇ ਮਾਮਲਾ ਦਰਜ ਰਜਿਸਟਰ ਕੀਤਾ ਗਿਆ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਜਦ ਦੋਸ਼ੀਆ ਦੇ ਕ੍ਰਿਮੀਨਲ ਰਿਕਾਰਡ ਦੀ ਜਾਂਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਇਨ੍ਹਾਂ ਦਾ ਪੁਰਾਣਾ ਰਿਕਾਰਡ ਵੀ ਕ੍ਰਿਮੀਨਲ ਹੈ। ਗ੍ਰਿਫਤਾਰ ਦੋਸ਼ੀਆ ਖ਼ਿਲਾਫ਼ ਨਸ਼ੇ ਦੀ ਤਸਕਰੀ, ਚੋਰੀ ਅਤੇ ਹੋਰ ਸੰਗੀਨ ਧਾਰਾਵਾ ਤਹਿਤ ਕੁੱਲ 9 ਮੁਕੱਦਮੇ ਦਰਜ ਰਜਿਸਟਰ ਹਨ।
;
;
;
;
;
;
;
;