ਪ੍ਰਧਾਨ ਮੰਤਰੀ ਮੋਦੀ ਨੇ ਕੇਰਲਾ 'ਚ ਹੋਈ ਅਗਜ਼ਨੀ ਦੀ ਘਟਨਾ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਣ ਦਾ ਕੀਤਾ ਐਲਾਨ
ਨਵੀਂ ਦਿੱਲੀ,21 ਅਪ੍ਰੈਲ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਰਲਾ ਵਿਚ ਅੱਗ ਲੱਗਣ ਦੀ ਘਟਨਾ ਵਿਚ ਮਾਰੇ ਗਏ ਲੋਕਾਂ ਪ੍ਰਤੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕੇਰਲਾ ਵਿਖੇ ਪਟਾਕਿਆਂ ਦੀ ਫੈਕਟਰੀ ਵਿੱਚ ਅੱਗ ਲੱਗਣ ਦੀ ਘਟਨਾ ਬਾਰੇ ਸੁਣ ਕੇ ਉਨ੍ਹਾਂ ਦਾ ਮਨ ਬਹੁਤ ਦੁਖੀ ਹੈ । ਉਨ੍ਹਾਂ ਕਿਹਾ , 'ਕੇਰਲ ਦੇ ਤ੍ਰਿਸ਼ੁਰ ਵਿਚ ਪਟਾਕਿਆਂ ਦੀ ਫੈਕਟਰੀ ਨੂੰ ਅੱਗ ਲਗਣ ਦੀ ਘਟਨਾ 'ਚ ਗਈਆਂ ਜਾਨਾਂ ਬਾਰੇ ਜਾਣ ਕੇ ਮਨ ਬਹੁਤ ਉਦਾਸ ਹੈ । ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਨਾਲ ਹਨ ਜਿਨ੍ਹਾਂ ਨੇ ਇਸ ਘਟਨਾ ਵਿਚ ਆਪਣੇ ਪਿਆਰਿਆਂ ਨੂੰ ਗੁਆ ਦਿੱਤਾ । ਮੈਂ ਜ਼ਖ਼ਮੀਆਂ ਦੇ ਜਲਦ ਠੀਕ ਹੋਣ ਦੀ ਆਸ ਕਰਦਾ ਹਾਂ । '
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਅਤੇ ਜ਼ਖ਼ਮੀਆਂ ਲਈ 50 -50 ਹਜ਼ਾਰ ਰੁਪਏ ਦੀ ਐਕਸ ਗ੍ਰੇਸ਼ੀਆ ਸਹਾਇਤਾ ਦੇਣ ਦਾ ਐਲਾਨ ਕੀਤਾ ।
ਜ਼ਿਕਰਯੋਗ ਹੈ ਕਿ ਇਸ ਘਟਨਾ ਵਿਚ 13 ਲੋਕਾਂ ਦੀ ਮੌਤ ਹੋ ਗਈ , ਜਦਕਿ ਕਈਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ । ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਘਟਨਾ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਅਤੇ ਕਿਹਾ ਕਿ ਇਸ ਘਟਨਾ ਬਾਰੇ ਸੁਣ ਕੇ ਉਨ੍ਹਾਂ ਦਾ ਮਨ ਬਹੁਤ ਆਹਤ ਹੈ । ਉਨ੍ਹਾਂ ਪੀੜ੍ਹਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ। ਕੇਰਲ ਦੀ ਸਿਹਤ ਮੰਤਰੀ ਵੀਨਾ ਜਾਰਜ ਨੇ ਧਮਾਕੇ ਵਿਚ ਜ਼ਖਮੀਆਂ ਲਈ ਮਾਹਰ ਡਾਕਟਰੀ ਦੇਖਭਾਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ । ਮੰਤਰੀ ਨੇ ਤ੍ਰਿਸ਼ੂਰ ਮੈਡੀਕਲ ਕਾਲਜ ਨੂੰ ਉਨ੍ਹਾਂ ਦੇ ਇਲਾਜ ਲਈ ਸਾਰੇ ਜ਼ਰੂਰੀ ਪ੍ਰਬੰਧ ਕਰਨ ਅਤੇ ਕਾਨਿਵੂ 108 ਯੂਨਿਟਾਂ ਸਮੇਤ ਲੋੜੀਂਦੀਆਂ ਐਂਬੂਲੈਂਸਾਂ ਨੂੰ ਘਟਨਾ ਸਥਾਨ 'ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ।
;
;
;
;
;
;
;
;