JALANDHAR WEATHER

ਗੜ੍ਹੇਮਾਰੀ ਤੋਂ ਪ੍ਰਭਾਵਿਤ 7 ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਮਿਲੇਗਾ ਮੁਆਵਜ਼ਾ, 123.28 ਕਰੋੜ ਰੁਪਏ ਮਨਜ਼ੂਰ - ਹਰਦੀਪ ਸਿੰਘ ਮੁੰਡੀਆਂ

ਚੰਡੀਗੜ੍ਹ, 22 ਅਪ੍ਰੈਲ - ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮਾਨ ਸਰਕਾਰ ਕੁਦਰਤੀ ਆਫ਼ਤਾਂ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਤੁਰੰਤ ਰਾਹਤ ਦੇਣ ਲਈ ਵਚਨਬੱਧ ਹੈ। ਮਾਨ ਸਰਕਾਰ ਦਾ ਵੱਡਾ ਫ਼ੈਸਲਾ ਹੈ ਕਿ ਗੜ੍ਹੇਮਾਰੀ ਤੋਂ ਪ੍ਰਭਾਵਿਤ7 ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਮੁਆਵਜ਼ਾ ਮਿਲੇਗਾ। ਇਸ ਲਈ 123.28 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਫਾਜ਼ਿਲਕਾ ਲਈ 44.24 ਕਰੋੜ ਦੀ ਰਾਹਤ, ਸ੍ਰੀ ਮੁਕਤਸਰ ਸਾਹਿਬ ਲਈ 43.01 ਕਰੋੜ, ਬਠਿੰਡਾ ਲਈ 22.83 ਕਰੋੜ, ਮੋਗਾ ਲਈ 7.73 ਕਰੋੜ ਅਤੇ ਅੰਮ੍ਰਿਤਸਰ ਲਈ 5.26 ਕਰੋੜ ਰੁਪਏ ਦੀ ਰਾਹਤ ਦਿੱਤੀ ਗਈ ਹੈ। ਫ਼ਿਰੋਜ਼ਪੁਰ ਅਤੇ ਰੂਪਨਗਰ ਦੇ ਕਿਸਾਨਾਂ ਲਈ ਵੀ ਰਾਹਤ ਫੰਡ ਮਨਜ਼ੂਰ ਕੀਤਾ ਗਿਆ ਹੈ ਜਦਕਿ 111 ਪਿੰਡਾਂ ਵਿਚ 92,695 ਏਕੜ ਫਸਲਾਂ ਦੇ ਨੁਕਸਾਨ ਲਈ ਰਾਹਤ ਪੈਕੇਜ ਦਿੱਤਾ ਗਿਆ ਹੈ।
। ਮਾਨ ਸਰਕਾਰ ਨੇ ਫੀਲਡ ਰਿਪੋਰਟਾਂ ਤੋਂ ਤੁਰੰਤ ਬਾਅਦ ਇਹ ਫ਼ੈਸਲਾ ਲਿਆ ਹੈ। ਡਿਪਟੀ ਕਮਿਸ਼ਨਰਾਂ ਨੂੰ ਤੁਰੰਤ ਭੁਗਤਾਨ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ