'ਆਪ' ਵਿਧਾਇਕ ਡਾ. ਜਮੀਲ ਕੋਲੋਂ 20 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ ਦੋ ਕਾਬੂ
ਮਲੇਰਕੋਟਲਾ, 22 ਅਪ੍ਰੈਲ (ਮੁਹੰਮਦ ਹਨੀਫ਼ ਥਿੰਦ) - ਜ਼ਿਲ੍ਹਾ ਮਲੇਰਕੋਟਲਾ ਦੇ ਪੁਲਿਸ ਮੁਖੀ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਓਲੰਪੀਅਨ ਜਨਾਬ ਗਗਨ ਅਜੀਤ ਸਿੰਘ ਨੇ ਅੱਜ ਪ੍ਰੈਸ ਕਾਨਫ਼ਰੰਸ ਹਾਲ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਨ ਸਭਾ ਹਲਕਾ ਮਲੇਰਕੋਟਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਕੋਲੋਂ ਵਿਦੇਸ਼ੀ ਮੋਬਾਇਲ ਕਾਲ ਰਾਹੀਂ 20 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ 2 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ, ਜਿਸ ਉਪਰੰਤ ਹੋਰ ਵੀ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
;
;
;
;
;
;
;
;