JALANDHAR WEATHER

ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਬੱਚਿਆਂ ਨੂੰ ਸਾਰੇ ਵਿਸ਼ਿਆਂ ਵਿਚ ਬਰਾਬਰ ਵਿੱਦਿਆ ਦੇ ਮੌਕੇ ਮਿਲਣ - ਚਰਨਜੀਤ ਸਿੰਘ ਅਟਵਾਲ

ਸ੍ਰੀ ਮੁਕਤਸਰ ਸਾਹਿਬ , 23 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ, ਜਗਮੀਤ ਸਿੰਘ ਬਰਾੜ ਅਤੇ ਹੋਰ ਆਗੂ ਸ੍ਰੀ ਮੁਕਤਸਰ ਸਾਹਿਬ ਵਿਖੇ ਪੁੱਜੇ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬਲਦੇਵ ਸਿੰਘ ਸਿਵੀਆ ਦੀ ਪਤਨੀ ਹਰਜੀਤ ਕੌਰ ਦੀ ਅੰਤਿਮ ਅਰਦਾਸ ਵਿਚ ਸ਼ਾਮਿਲ ਹੋਏ ਅਤੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ। ਇਸ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚਰਨਜੀਤ ਸਿੰਘ ਅਟਵਾਲ ਨੇ ਕਿਹਾ ਕਿ ਜਿਸ ਤਰ੍ਹਾਂ ਸਰਕਾਰੀ ਸਕੂਲਾਂ ਵਿਚ ਅੰਗਰੇਜ਼ੀ ਵਿਸ਼ਾ ਹੋਰ ਜਮਾਤ ਤੋਂ ਲੱਗਦਾ ਹੈ ਅਤੇ ਕਾਨਵੈਂਟ ਸਕੂਲਾਂ ਵਿਚ ਸ਼ੁਰੂ ਤੋਂ ਹੀ ਇਹ ਵਿਸ਼ਾ ਲੱਗ ਜਾਂਦਾ ਹੈ। ਜੋ ਬਹੁਤ ਵੱਡਾ ਫਰਕ ਹੈ। ਉਨ੍ਹਾਂ ਕਿਹਾ ਕਿ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਸਾਰੇ ਵਿਸ਼ਿਆਂ ਦੀ ਪੜ੍ਹਾਈ ਬਰਾਬਰ ਹੋਣੀ ਚਾਹੀਦੀ ਹੈ ਅਤੇ ਜੇਕਰ ਬਰਾਬਰ ਵਿੱਦਿਆ ਬੱਚਿਆਂ ਨੂੰ ਦਿੱਤੀ ਜਾਵੇਗੀ ਤਾਂ ਹੀ ਪਰਿਵਾਰ ਅਤੇ ਦੇਸ਼ ਤਰੱਕੀ ਕਰੇਗਾ। ਇਸ ਸੰਬੰਧੀ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਮਿਲੇ ਹਨ ਅਤੇ ਕੇਂਦਰੀ ਸਿੱਖਿਆ ਮੰਤਰੀ ਨੂੰ ਮੰਗ ਪੱਤਰ ਵੀ ਦਿੱਤਾ ਗਿਆ ਹੈ। ਸਭ ਬੱਚਿਆਂ ਨੂੰ ਬਰਾਬਰ ਵਿੱਦਿਆ ਦੇ ਮੌਕੇ ਮਿਲਣੇ ਚਾਹੀਦੇ ਹਨ ਅਤੇ ਇਸ ਸੰਬੰਧੀ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਸਭ ਨੂੰ ਆਵਾਜ਼ ਉਠਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ 1957 ਤੋਂ ਬਲਦੇਵ ਸਿੰਘ ਸਿਵੀਆ ਨਾਲ ਸਿਆਸਤ ਵਿਚ ਇਕੱਠੇ ਵਿਚਰ ਰਹੇ ਹਾਂ । ਜਗਮੀਤ ਸਿੰਘ ਬਰਾੜ ਨੇ ਕਿਹਾ ਕਿ ਬਲਦੇਵ ਸਿੰਘ ਸਿਵੀਆ ਨੇ ਰਾਜਨੀਤੀ ਵਿਚ ਰਾਜ ਨਹੀਂ ਸੇਵਾ ਦੇ ਸੰਕਲਪ ਨੂੰ ਸਹੀ ਨਿਭਾਇਆ ਹੈ। ਉਨ੍ਹਾਂ ਸਿਵੀਆ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਹੋਰ ਕਈ ਆਗੂ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ