JALANDHAR WEATHER

'ਆਪ' ਰਾਘਵ ਚੱਢਾ ਅਤੇ ਹੋਰਾਂ ਨੂੰ ਰਾਜ ਸਭਾ ਤੋਂ ਅਯੋਗ ਠਹਿਰਾਉਣ ਦੀ ਮੰਗ ਕਰੇਗੀ : ਸੰਜੇ ਸਿੰਘ

ਨਵੀਂ ਦਿੱਲੀ , 24 ਅਪ੍ਰੈਲ (ਏਐਨਆਈ) : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਸੰਜੇ ਸਿੰਘ ਨੇ ਐਲਾਨ ਕੀਤਾ ਕਿ ਉਹ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚ ਸ਼ਾਮਿਲ ਹੋਣ ਤੋਂ ਬਾਅਦ ਰਾਜ ਸਭਾ ਦੇ 3ਮੈਂਬਰਾਂ - ਰਾਘਵ ਚੱਢਾ, ਅਸ਼ੋਕ ਮਿੱਤਲ ਅਤੇ ਸੰਦੀਪ ਪਾਠਕ ਨੂੰ ਅਯੋਗ ਠਹਿਰਾਉਣ ਲਈ ਰਸਮੀ ਤੌਰ 'ਤੇ ਅੱਗੇ ਵਧਣਗੇ।

ਉਨ੍ਹਾਂ ਦਾ ਇਹ ਦਾਅਵਾ ਰਾਘਵ ਚੱਢਾ, ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਦੁਆਰਾ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਪਾਰਟੀ ਤੋਂ ਵੱਖ ਹੋਣ ਦਾ ਫ਼ੈਸਲਾ ਕਰਨ ਤੋਂ ਬਾਅਦ ਆਇਆ ਹੈ। ਇਕ ਐਕਸ 'ਤੇ ਪੈ ਪੋਸਟ ਵਿਚ, ਸੰਜੇ ਸਿੰਘ ਨੇ ਕਿਹਾ ਕਿ ਪਾਰਟੀ ਸੰਵਿਧਾਨ ਦੀ ਦਸਵੀਂ ਸ਼ਡਿਊਲ ਨੂੰ ਲਾਗੂ ਕਰਨ ਲਈ ਰਾਜ ਸਭਾ ਦੇ ਪ੍ਰਧਾਨ ਅਧਿਕਾਰੀ ਕੋਲ ਪਹੁੰਚ ਕਰੇਗੀ, ਜਿਸ ਵਿਚ ਦਲ-ਬਦਲੀ ਦੇ ਆਧਾਰ 'ਤੇ ਅਯੋਗ ਠਹਿਰਾਉਣ ਦੇ ਉਪਬੰਧਾਂ ਦਾ ਵੇਰਵਾ ਹੈ। ਮੈਂ ਮਾਨਯੋਗ ਰਾਜ ਸਭਾ ਚੇਅਰਮੈਨ ਨੂੰ ਇਕ ਪੱਤਰ ਸੌਂਪਾਂਗਾ, ਜਿਸ ਵਿਚ ਰਾਘਵ ਚੱਢਾ, ਅਸ਼ੋਕ ਮਿੱਤਲ ਅਤੇ ਸੰਦੀਪ ਪਾਠਕ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚ ਸ਼ਾਮਿਲ ਹੋਣ ਲਈ ਰਾਜ ਸਭਾ ਮੈਂਬਰਸ਼ਿਪ ਤੋਂ ਅਯੋਗ ਐਲਾਨਣ ਦੀ ਮੰਗ ਕੀਤੀ ਜਾਵੇਗੀ, ਕਿਉਂਕਿ ਇਹ ਸੰਵਿਧਾਨ ਦੇ ਦਸਵੇਂ ਸ਼ਡਿਊਲ ਦੇ ਤਹਿਤ ਆਪਣੀ ਮੂਲ ਪਾਰਟੀ ਦੀ ਮੈਂਬਰਸ਼ਿਪ ਸਵੈ-ਇੱਛਾ ਨਾਲ ਛੱਡਣ ਦੇ ਬਰਾਬਰ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ