ਆਈ ਪੀ ਐੱਲ 2026-ਸਨਰਾਈਜ਼ਰਸ ਹੈਦਰਾਬਾਦ ਨੇ ਰਾਜਸਥਾਨ ਰਾਇਲਜ਼ ਨੂੰ 5 ਵਿਕਟਾਂ ਨਾਲ ਹਰਾਇਆ
ਜੈਪੁਰ, 25 ਅਪ੍ਰੈਲ - ਆਈ.ਪੀ.ਐੱਲ. 2026 ਦਾ 36ਵਾਂ ਮੈਚ ਰਾਜਸਥਾਨ ਰਾਇਲਜ਼ ਅਤੇ ਸਨਰਾਈਜ਼ਰਸ ਹੈਦਰਾਬਾਦ ਵਿਚਕਾਰ ਸਵਾਈ ਮਾਨਸਿੰਘ ਸਟੇਡੀਅਮ ਜੈਪੁਰ ਵਿਖੇ ਖੇਡਿਆ ਗਿਆ। ਟਾਸ ਜਿੱਤ ਕੇ ਹੈਦਰਾਬਾਦ ਦੇ ਕਪਤਾਨ ਪੈਟ ਕਮਿਨਸ ਨੇ ਰਾਜਸਥਾਨ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਰਾਜਸਥਾਨ ਨੇ ਨਿਰਧਾਰਤ 20 ਓਵਰਾਂ ਵਿਚ 6 ਵਿਕਟਾਂ ਦੇ ਨੁਕਸਾਨ 'ਤੇ 228 ਦੌੜਾਂ ਬਣਾਈਆਂ। ਰਾਜਸਥਾਨ ਵਲੋਂ ਵੈਸ਼ਭਵ ਸੂਰਿਆਵੰਸ਼ੀ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ ਮਹਿਜ਼ 37 ਗੇਂਦਾਂ ਵਿਚ 103 ਦੌੜਾਂ ਬਣਾਈਆਂ। ਇਸ ਤੋਂ ਇਲਾਵਾ ਧਰੁਵ ਜੁਰੇਲ ਨੇ ਵੀ 35 ਗੇਂਦਾਂ ਵਿਚ 51 ਦੌੜਾਂ ਬਣਾਈਆਂ। ਜਵਾਬ ਵਿਚ ਬੱਲੇਬਾਜ਼ੀ ਕਰਦਿਆਂ ਹੈਦਰਾਬਾਦ ਨੇ ਨਿਰਧਾਰਤ ਟੀਚਾ 4 ਵਿਕਟਾਂ ਦੇ ਨੁਕਸਾਨ 'ਤੇ 18.3 ਓਵਰਾਂ ਵਿਚ ਹਾਸਲ ਕਰ ਲਿਆ। ਹੈਦਰਾਬਾਦ ਵਲੋਂ ਸਲਾਮੀ ਬੱਲੇਬਾਜ਼ ਅਭਿਸ਼ੇਕ ਸ਼ਰਮਾ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ 57 (29 ਦੌੜਾਂ ਬਣਾਈਆਂ ਜਦਕਿ ਇਸ਼ਾਨ ਕਿਸ਼ਨ ਨੇ 74 (31 ਗੇਂਦਾਂ) ਦੌੜਾਂ ਬਣਾਈਆਂ। ਇਸ਼ਾਨ ਕਿਸ਼ਨ ਨੂੰ ਉਸ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਪਲੇਅਰ ਆਫ ਦ ਮੈਚ ਚੁਣਿਆ ਗਿਆ।
;
;
;
;
;
;
;
;