ਵਿਧਾਇਕ ਭੁੱਲਰ ਦੀ ਅਗਵਾਈ ਵਿਚ ‘ਆਪ’ ਵਰਕਰਾਂ ਨੇ ਰਾਘਵ ਚੱਢਾ ਸਮੇਤ ਬਾਗੀ ਹੋਏ ਰਾਜ ਸਭਾ ਮੈਂਬਰਾ ਦੇ ਫੂਕੇ ਪੁਤਲੇ
ਫ਼ਿਰੋਜ਼ਪੁਰ, 26 ਅਪ੍ਰੈਲ (ਕੁਲਬੀਰ ਸਿੰਘ ਸੋਢੀ)- ਆਮ ਆਦਮੀ ਪਾਰਟੀ ਨੂੰ ਛੱਡ ਭਾਜਪਾ ਵਿਚ ਜਾਣ ਵਾਲੇ ਰਾਘਵ ਚੱਢਾ ਸਮੇਤ ਬਾਗੀ ਹੋਏ ਰਾਜ ਸਭਾ ਮੈਂਬਰਾ ਪ੍ਰਤੀ ਆਪ ਲੀਡਰਸ਼ਿਪ ਤੇ ਵਰਕਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ , ਜਿਸ ਦੇ ਚਲਦਿਆਂ ਹਲਕਾ ਸ਼ਹਿਰੀ ਵਿਧਾਇਕ ਰਣਬੀਰ ਸਿੰਘ ਭੁੱਲਰ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਆਗੂਆਂ ਵਲੋਂ ਰਾਘਵ ਚੱਢਾ, ਹਰਭਜਨ ਸਿੰਘ, ਸੰਦੀਪ ਪਾਠਕ,ਅਸ਼ੋਕ ਮਿੱਤਲ,ਰਾਜਿੰਦਰ ਕੁਮਾਰ,ਸਵਾਤੀ ਮਾਲੀਵਾਲ ਅਤੇ ਵਿਕਰਮਜੀਤ ਸਿੰਘ ਸਾਹਨੀ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ l ਵਿਧਾਇਕ ਭੁੱਲਰ ਨੇ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਗਦਾਰਾਂ ਨੂੰ ਕਦੇ ਮੁਆਫ਼ ਨਹੀਂ ਕਰਨਗੇ,ਜਿਨ੍ਹਾਂ ਨੇ ਪਾਰਟੀ ਦੇ ਅਕਸ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ ।
;
;
;
;
;
;
;
;