ਵੱਧ ਰਹੀ ਗਰਮੀ ਕਾਰਨ ਸਬਜ਼ੀਆਂ ਦੀਆਂ ਕੀਮਤਾਂ ਨਾਲ ਟਮਾਟਰ ਹੋਇਆ ਹੋਰ 'ਲਾਲ'
ਜਲੰਧਰ , 26 ਅਪ੍ਰੈਲ - ਭਿਆਨਕ ਗਰਮੀ ਦਾ ਅਸਰ ਹੁਣ ਸਬਜ਼ੀਆਂ 'ਤੇ ਦੇਖਣ ਨੂੰ ਮਿਲ ਰਿਹਾ ਹੈ। ਇਸ ਕਾਰਨ ਮੰਡੀਆਂ ਵਿੱਚ ਸਬਜ਼ੀਆਂ ਦੀ ਸਪਲਾਈ 'ਤੇ ਮਾੜਾ ਅਸਰ ਪਿਆ ਹੈ। ਸਥਾਨਕ ਸਬਜ਼ੀਆਂ ਮੰਡੀਆਂ ਵਿਚ ਨਾ ਹੋਣ ਕਾਰਨ ਦੂਜੇ ਜ਼ਿਲ੍ਹਿਆਂ ਅਤੇ ਰਾਜਾਂ ਤੋਂ ਸਬਜ਼ੀਆਂ ਮੰਗਵਾਈਆਂ ਜਾ ਰਹੀਆਂ ਹਨ, ਜਿਸ ਕਾਰਨ ਕੀਮਤਾਂ ਵਿਚ ਵੀ ਵਾਧਾ ਹੋ ਗਿਆ ਹੈ। ਇਨ੍ਹਾਂ ਦਿਨਾਂ ਵਿਚ ਸਭ ਤੋਂ ਵੱਧ ਤੇਜ਼ੀ ਨਿੰਬੂ ਦੀਆਂ ਕੀਮਤਾਂ ਵਿਚ ਦੇਖਣ ਨੂੰ ਮਿਲ ਰਹੀ ਹੈ, ਜੋ ਬਾਜ਼ਾਰ ਵਿਚ ਕਰੀਬ 240 ਰੁਪਏ ਪ੍ਰਤੀ ਕਿੱਲੋ ਤੱਕ ਵਿਕ ਰਿਹਾ ਹੈ। ਇਸ ਤੋਂ ਇਲਾਵਾ ਟਮਾਟਰ ਦੇ ਭਾਅ ਵੀ ਵਧ ਕੇ 45 ਤੋਂ 50 ਰੁਪਏ ਪ੍ਰਤੀ ਕਿੱਲੋ ਤੱਕ ਪਹੁੰਚ ਗਏ ਹਨ। ਸਬਜ਼ੀਆਂ ਦੀਆਂ ਵਧਦੀਆਂ ਕੀਮਤਾਂ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਗਰਮੀ ਦੇ ਮੌਸਮ ਵਿਚ ਹਰ ਸਾਲ ਸਬਜ਼ੀਆਂ ਦੇ ਭਾਅ ਵਧ ਜਾਂਦੇ ਹਨ, ਜਿਸ ਨਾਲ ਘਰੇਲੂ ਬਜਟ ਵਿਗੜ ਜਾਂਦਾ ਹੈ ਅਤੇ ਰਸੋਈ ਦਾ ਖ਼ਰਚਾ ਕਾਫ਼ੀ ਵਧ ਜਾਂਦਾ ਹੈ। ਉਨ੍ਹਾਂ ਦੀ ਰਸੋਈ ਦਾ ਬਜਟ ਕਾਫੀ ਵਿਗੜ ਗਿਆ ਹੈ।
;
;
;
;
;
;
;
;
;