ਚੰਡੀਗੜ੍ਹ ਦੇ ਡੀ.ਸੀ. ਦਫ਼ਤਰ ਅਤੇ ਪੰਜਾਬ ਯੂਨੀਵਰਸਿਟੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਚੰਡੀਗੜ੍ਹ, 27 ਅਪ੍ਰੈਲ (ਕਪਿਲ ਵਧਵਾ) - ਚੰਡੀਗੜ੍ਹ ਦੇ ਡੀ.ਸੀ. ਦਫ਼ਤਰ ਅਤੇ ਪੰਜਾਬ ਯੂਨੀਵਰਸਿਟੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਸ਼ਹਿਰ ਵਿਚ ਸੁਰੱਖਿਆ ਏਜੰਸੀਆਂ ਹਰਕਤ ਵਿਚ ਆ ਗਈਆਂ ਹਨ। ਜਾਣਕਾਰੀ ਅਨੁਸਾਰ ਇਹ ਧਮਕੀ ਚੰਡੀਗੜ੍ਹ ਪੁਲਿਸ ਹੈੱਡਕੁਆਰਟਰ ਵਿਖੇ ਈ-ਮੇਲ ਰਾਹੀਂ ਪ੍ਰਾਪਤ ਹੋਈ, ਜਿਸ ਵਿਚ ਡੀ.ਸੀ. ਦਫ਼ਤਰ ਅਤੇ ਪੰਜਾਬ ਯੂਨੀਵਰਸਿਟੀ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕਹੀ ਗਈ ਹੈ।
ਧਮਕੀ ਭਰੀ ਈ-ਮੇਲ ਮਿਲਣ ਤੋਂ ਬਾਅਦ ਪੁਲਿਸ ਵਲੋਂ ਤੁਰੰਤ ਸੰਬੰਧਿਤ ਥਾਵਾਂ ’ਤੇ ਸੁਰੱਖਿਆ ਵਧਾ ਦਿੱਤੀ ਗਈ। ਬੰਬ ਨਿਰੋਧਕ ਦਸਤਾ, ਡੌਗ ਸਕੁਐਡ ਅਤੇ ਹੋਰ ਸੁਰੱਖਿਆ ਟੀਮਾਂ ਵਲੋਂ ਇਮਾਰਤਾਂ ਅਤੇ ਆਲੇ-ਦੁਆਲੇ ਦੇ ਇਲਾਕੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਵਲੋਂ ਈ-ਮੇਲ ਦੇ ਸਰੋਤ ਦਾ ਪਤਾ ਲਗਾਉਣ ਲਈ ਸਾਈਬਰ ਟੀਮਾਂ ਨੂੰ ਵੀ ਲਗਾਇਆ ਗਿਆ ਹੈ।
ਪੁਲਿਸ ਅਨੁਸਾਰ ਫਿਲਹਾਲ ਸੁਰੱਖਿਆ ਦੇ ਮੱਦੇਨਜ਼ਰ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਦੀ ਅਪੀਲ ਕੀਤੀ ਗਈ ਹੈ। ਧਮਕੀ ਦੇ ਮੱਦੇਨਜ਼ਰ ਡੀ.ਸੀ. ਦਫ਼ਤਰ ਅਤੇ ਪੰਜਾਬ ਯੂਨੀਵਰਸਿਟੀ ਦੇ ਆਲੇ-ਦੁਆਲੇ ਪੁਲਿਸ ਦੀ ਤਾਇਨਾਤੀ ਵਧਾ ਦਿੱਤੀ ਗਈ ਹੈ।
;
;
;
;
;
;
;