JALANDHAR WEATHER

ਬਰਿੰਦਰ ਗੋਇਲ ਨੇ ਰਾਵੀ ਦਰਿਆ 'ਤੇ ਪਹੁੰਚ ਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਲਿਆ ਜਾਇਜ਼ਾ

ਅਜਨਾਲਾ/ਗੱਗੋਮਾਹਲ (ਅੰਮ੍ਰਿਤਸਰ), 28 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ) - ਰਾਵੀ ਦਰਿਆ ਵਿਚ ਪਿਛਲੇ ਸਾਲ ਆਏ ਭਿਆਨਕ ਹੜ੍ਹਾਂ ਤੋਂ ਬਾਅਦ ਇਸ ਵਾਰ ਮਾਨਸੂਨ ਦੇ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰ ਵਲੋਂ ਹੜ੍ਹ ਰੋਕੂ ਪ੍ਰਬੰਧਾਂ ਦੀਆਂ ਤਿਆਰੀਆਂ ਜੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਬੀਤੇ ਕੱਲ੍ਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਜਲ ਸਰੋਤ ਸਮੇਤ ਵੱਖ-ਵੱਖ ਵਿਭਾਗਾਂ ਦੇ ਮੰਤਰੀਆਂ ਨਾਲ ਕੀਤੀ ਮੀਟਿੰਗ ਤੋਂ ਬਾਅਦ ਅੱਜ ਦਿਨ ਚੜ੍ਹਦਿਆਂ ਹੀ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਰਾਵੀ ਦਰਿਆ 'ਤੇ ਚੱਲ ਰਹੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਰਹੱਦੀ ਵਿਧਾਨ ਸਭਾ ਹਲਕਾ ਅਜਨਾਲਾ ਅਧੀਨ ਆਉਂਦੀ ਸਰਹੱਦੀ ਚੌਂਕੀ ਸ਼ਾਹਪੁਰ ਨੇੜੇ ਰਾਵੀ ਦਰਿਆ ਤੇ ਪਹੁੰਚੇ ਹੋਏ ਹਨ। ਇਸ ਮੌਕੇ ਹਲਕਾ ਅਜਨਾਲਾ ਦੇ ਵਿਧਾਇਕ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਸਮੇਤ ਵਿਭਾਗ ਦੇ ਅਧਿਕਾਰੀ ਵੀ ਉਨ੍ਹਾਂ ਦੇ ਨਾਲ ਮੌਜੂਦ ਹਨ। ਇਸ ਮੌਕੇ 'ਅਜੀਤ' ਨਾਲ ਗੱਲਬਾਤ ਕਰਦਿਆਂ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਪੰਜਾਬ ਭਰ ਵਿਚ 30 ਜੂਨ ਤੱਕ ਸਾਰੇ ਹੜ੍ਹ ਰੋਕੂ ਪ੍ਰਬੰਧ ਮੁਕੰਮਲ ਕਰ ਲਏ ਜਾਣਗੇ। ਇਸ ਦੌਰਾਨ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵੀ ਦਰਿਆ ਵਿਚ ਆਏ ਭਿਆਨਕ ਹੜ੍ਹਾਂ ਕਾਰਨ 23 ਥਾਵਾਂ 'ਤੇ ਪਏ ਪਾੜ ਵਾਲੀਆਂ ਥਾਵਾਂ 'ਤੇ ਪੱਥਰ ਨਾਲ ਮਜ਼ਬੂਤ ਬੰਨ੍ਹ ਬਣਾਉਣ ਦੀ ਮੰਗ ਨੂੰ ਮੌਕੇ 'ਤੇ ਪ੍ਰਵਾਨ ਕਰਦਿਆਂ ਮੰਤਰੀ ਬਰਿੰਦਰ ਗੋਇਲ ਨੇ ਮੌਕੇ 'ਤੇ ਮੌਜੂਦ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਲੋੜੀਂਦੀ ਪ੍ਰਕਿਰਿਆ ਅੱਜ ਤੋਂ ਹੀ ਸ਼ੁਰੂ ਕੀਤੀ ਜਾਵੇ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ