ਨਵੇਂ ਡੀ.ਐਸ.ਪੀ. ਵਜੋਂ ਤਜਿੰਦਰ ਪਾਲ ਸਿੰਘ ਨੇ ਸੰਭਾਲਿਆ ਅਹੁਦਾ
ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 28 ਅਪ੍ਰੈਲ (ਕਪਿਲ ਕੰਧਾਰੀ) — ਸਬ ਡਵੀਜ਼ਨ ਗੁਰੂ ਹਰ ਸਹਾਏ ਵਿਚ ਤਾਇਨਾਤ ਡੀ.ਐਸ.ਪੀ. ਰਾਜਵੀਰ ਸਿੰਘ ਦੇ ਤਬਾਦਲੇ ਤੋਂ ਬਾਅਦ ਨਵੇਂ ਡੀ.ਐਸ.ਪੀ. ਵਜੋਂ ਤਜਿੰਦਰ ਪਾਲ ਸਿੰਘ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਡੀ.ਐਸ.ਪੀ. ਤਜਿੰਦਰ ਪਾਲ ਸਿੰਘ ਦਾ ਦਫਤਰ ਪਹੁੰਚਣ 'ਤੇ ਸਮੂਹ ਸਟਾਫ਼ ਵਲੋ ਉਨਾਂ ਨੂੰ ਗੁਲਦਸਤਾ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮੀਟਿੰਗ ਕਰਕੇ ਇਲਾਕੇ ਦੀ ਕਾਨੂੰਨ-ਵਿਵਸਥਾ ਸਬੰਧੀ ਜਾਣਕਾਰੀ ਹਾਸਲ ਕੀਤੀ।ਇਸ ਮੌਕੇ ਗੱਲਬਾਤ ਕਰਦਿਆਂ ਡੀ.ਐਸ.ਪੀ. ਤਜਿੰਦਰ ਪਾਲ ਸਿੰਘ ਨੇ ਕਿਹਾ ਕਿ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣਾ ਉਨ੍ਹਾਂ ਦੀ ਪਹਿਲੀ ਤਰਜੀਹ ਰਹੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਅਤੇ ਅਪਰਾਧ ਖ਼ਿਲਾਫ਼ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਸੁਣ ਕੇ ਉਨ੍ਹਾਂ ਦਾ ਨਿਪਟਾਰਾ ਕੀਤਾ ਜਾਵੇਗਾ।ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਇਲਾਕਾ ਵਾਸੀ ਪੁਲਿਸ ਦਾ ਸਾਥ ਦੇਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਜਾਣਕਾਰੀ ਪੁਲਿਸ ਨੂੰ ਦੇਣ, ਤਾਂ ਜੋ ਅਪਰਾਧਾਂ ‘ਤੇ ਕਾਬੂ ਪਾਇਆ ਜਾ ਸਕੇ। ਇਸ ਮੌਕੇ ਥਾਣਾ ਮੁਖੀ ਅਤੇ ਹੋਰ ਪੁਲਿਸ ਕਰਮਚਾਰੀ ਵੀ ਮੌਜੂਦ ਸਨ।
;
;
;
;
;
;
;
;
;