ਮਾਨਸਾ ਦੀ ਅਦਾਲਤ ਵਲੋਂ ਮੁੱਖ ਮੰਤਰੀ ਨੂੰ 1 ਮਈ ਨੂੰ ਪੇਸ਼ ਹੋਣ ਦੇ ਹੁਕਮ
ਮਾਨਸਾ, 28 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)- ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਰਾਜਿੰਦਰ ਸਿੰਘ ਨਾਗਪਾਲ ਦੀ ਅਦਾਲਤ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ 1 ਮਈ ਨੂੰ ਨਿੱਜੀ ਤੌਰ 'ਤੇ ਪੇਸ਼ ਹੋਣ ਦੇ ਹੁਕਮ ਕੀਤੇ ਹਨ। ਦੱਸਣਯੋਗ ਹੈ ਕਿ ਪਿਛਲੀ ਸੁਣਵਾਈ ਮੌਕੇ ਉਨ੍ਹਾਂ ਦੀ ਵੀਡੀਓ ਕਾਨਫ਼ਰੰਸ ਰਾਹੀਂ ਹਾਜ਼ਰੀ ਦੀ ਅਰਜ਼ੀ ਰੱਦ ਕਰ ਕੇ 28 ਅਪ੍ਰੈਲ ਨੂੰ ਹਾਜ਼ਰ ਹੋਣ ਦੇ ਹੁਕਮ ਦਿੱਤੇ ਸਨ ਪਰ ਮੁੱਖ ਮੰਤਰੀ ਅੱਜ ਵੀ ਕਿਸੇ ਜ਼ਰੂਰੀ ਰੁਝੇਵੇਂ ਕਾਰਨ ਪੇਸ਼ ਨਾ ਹੋ ਸਕੇ। ਅਦਾਲਤ ਨੇ ਸਖ਼ਤ ਰੁਖ ਅਪਣਾਉਂਦਿਆਂ ਕਿਹਾ ਹੈ ਕਿ ਜੇਕਰ ਅਗਲੀ ਤਾਰੀਖ਼ 'ਤੇ ਉਹ ਹਾਜ਼ਰ ਨਾ ਹੋਏ ਤਾਂ ਜ਼ਮਾਨਤ ਰੱਦ ਕੀਤੀ ਜਾ ਸਕਦੀ ਹੈ। ਕਾਬਲੇ-ਗ਼ੌਰ ਰਹੇ ਇਹ ਮੁਕੱਦਮਾ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਵਿਧਾਇਕ ਹੁੰਦਿਆਂ ਉਦੋਂ ਦਰਜ ਕਰਵਾਇਆ ਸੀ ਜਦੋਂ ਉਹ ਜੁਲਾਈ 2019 'ਚ ਆਮ ਆਦਮੀ ਪਾਰਟੀ ਨੂੰ ਛੱਡ ਕਾਂਗਰਸ 'ਚ ਸ਼ਾਮਿਲ ਹੋਏ ਸਨ।
;
;
;
;
;
;
;
;