JALANDHAR WEATHER

ਸ਼੍ਰੋਮਣੀ ਗਾਇਕ ਪਾਲੀ ਦੇਤਵਾਲੀਆ ਨੂੰ ਸਦਮਾ, ਨੌਜਵਾਨ ਪੁੱਤਰ ਦਾ ਦਿਹਾਂਤ

ਲੁਧਿਆਣਾ, 28 ਅਪ੍ਰੈਲ (ਡਾ. ਤਰਲੋਚਨ ਸਿੰਘ )- ਸ਼੍ਰੋਮਣੀ ਗਾਇਕ ਪਾਲੀ ਦੇਤਵਾਲੀਆ ਦੇ ਨੌਜਵਾਨ ਸਪੁੱਤਰ ਮਨਜੋਤ ਸਿੰਘ (38) ਦਾ ਅਚਾਨਕ ਅੱਜ ਦਿਹਾਂਤ ਹੋ ਗਿਆ। ਉਹ ਆਪਣੇ ਪਿੱਛੇ ਇਕ ਬੇਟਾ ਤੇ ਇਕ ਬੇਟੀ ਛੱਡ ਗਏ ਹਨ । ਉਕਤ ਜਾਣਕਾਰੀ ਦਿੰਦੇ ਹੋਏ ਪਾਲੀ ਦੇਤਵਾਲੀਆ ਦੇ ਭਤੀਜੇ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਮਨਜੋਤ ਸਿੰਘ ਦਾ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ। ਉਨ੍ਹਾਂ ਦੱਸਿਆ ਕਿ ਮਨਜੋਤ ਸਿੰਘ ਦਾ ਅੰਤਿਮ ਸੰਸਕਾਰ 29 ਅਪ੍ਰੈਲ, ਦਿਨ ਬੁੱਧਵਾਰ ਨੂੰ ਸਵੇਰੇ 10.30 ਵਜੇ ਉਨ੍ਹਾਂ ਦੇ ਪਿੰਡ ਦੇਤਵਾਲ ਵਿਖੇ ਕੀਤਾ ਜਾਵੇਗਾ । ਇਸ ਮੌਕੇ ਪਾਲੀ ਦੇਤਵਾਲੀਆ ਤੇ ਉਸ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦੇ ਹੋਇਆ ਜਸਵੰਤ ਸੰਦੀਲਾ, ਮੁਹੰਮਦ ਸਦੀਕ, ਜਗਦੇਵ ਖ਼ਾਨ , ਪ੍ਰਗਟ ਖ਼ਾਨ , ਸੰਧੇ ਸੁਖਬੀਰ, ਸੁਲੱਖਣ ਸਿੰਘ ਮੱਖੀ, ਪੰਜਾਬ ਲੋਕ ਵਿਰਾਸਤ ਅਕਾਦਮੀ ਦੇ ਚੇਅਰਮੈਨ ਪ੍ਰੋਫੈਸਰ ਗੁਰਭਜਨ ਸਿੰਘ ਗਿੱਲ, ਪੰਜਾਬੀ ਸਾਹਿਤ ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ, ਸਾਹਿਤਕ ਸਕੱਤਰ ਡਾ. ਹਰੀ ਸਿੰਘ ਜਾਚਕ, ਡਾ. ਗੁਰਚਰਨ ਕੌਰ ਕੋਚਰ, ਡਾ. ਗੁਲਜਾਰ ਪੰਧੇਰ, ਪੰਜਾਬੀ ਕਵੀ ਤ੍ਰੈਲੋਚਨ ਲੋਚੀ, ਮਲਕੀਤ ਮੰਗਾ, ਸੁੱਖ ਚਮਕੀਲਾ, ਪ੍ਰਭ ਕਿਰਨ ਨੇ ਇਸ ਨੂੰ ਅਸਹਿ ਤੇ ਅਕਹਿ ਦੁੱਖ ਦੱਸਦੇ ਹੋਏ ਪਾਲੀ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ